ਸਮੂਹ ਆਊਟ-ਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ’ ਬਿਜਲੀ ਦਾ ਕਰੰਟ ਲੱਗਣ ਕਾਰਨ ਜਾਨਾਂ ਗਵਾ ਚੁੱਕੇ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਰੰਟੀ ਕਰਨ ਦੀ ਮੰਗ

25 ਅਕਤੂਬਰ 2025 ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ। ਸੰਘਰਸ਼ ਦੇ ਦੌਰਾਨ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ। ਪਰ ਪੰਜਾਬ ਦੀ ਸਰਕਾਰ ਲਗਾਤਾਰ ਟੋਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਇਸ ਦੀ ਜਾਣਕਾਰੀ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਰਨਲ ਸਕੱਤਰ ਰਾਜੇਸ਼ ਕੁਮਾਰ ਮੌੜ ਤੇ ਸੂਬਾ ਪ੍ਰੈੱਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਦਸਿਆ ਕਿ ਬਿਜਲੀ ਵਿਭਾਗ ਅੰਦਰ ਕੰਮ ਕਰਦੇ ਆਊਟ ਸੋਰਸਡ ਕਾਮਿਆਂ ਦੀ ਵੱਡੀਆਂ ਧਨਾਟ ਕੰਪਨੀਆਂ ਵੱਲੋਂ ਰੱਤ ਨਚੋੜੀ ਜਾ ਰਹੀ ਹੈ। ਮੌਜੂਦਾ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰ ਸਮੂਹ ਆਊਟ ਸੋਰਸਡ ਠੇਕਾ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਤਿੰਨ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਕਾਮੇ ਨੂੰ ਪੱਕਾ ਨਹੀਂ ਕੀਤਾ। ਬਿਜਲੀ ਦਾ ਕਰੰਟ ਲੱਗਣ ਕਾਰਨ ਕਾਮਿਆਂ ਦੀਆਂ ਲਗਾਤਾਰ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਜਥੇਬੰਦੀ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਨਿੱਜੀਕਰਨ ਦੀ ਨੀਤੀ ਰੱਦ ਕਰ ਸਮੂਹ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ ਸਮੇਤ ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਲਾਗੂ ਕਰਨ ਅਤੇ ਹਾਦਸਾ ਪੀੜਤ ਲਈ ਪੱਕੀ ਨੌਕਰੀ ਪੱਕੀ ਪੈਨਸ਼ਨ ਦੀ ਗਰੰਟੀ ਕਰਨ ਐਨਸੀਸੀ ਕੱਢੇ ਕਾਮਿਆਂ ਨੂੰ ਤੁਰੰਤ ਬਹਾਲ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਸਮੇਤ ਵਿੱਤ ਮੰਤਰੀ ਅਤੇ ਬਿਜਲੀ ਮੰਤਰੀ ਅਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਵਾਰ ਬੈਠਕਾਂ ਹੋਈਆਂ ਜਿਸ ਵਿੱਚ ਪਾਵਰਕੌਮ ਬੋਰਡ ਮੈਨੇਜਮੈਂਟ ਵੱਲੋਂ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ ਦਾ ਏਜੰਡਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਪਰ ਪੰਜਾਬ ਦੀ ਸਰਕਾਰ ਇਸ ਅਜੰਡੇ ਨੂੰ ਲਾਗੂ ਨਹੀਂ ਕਰ ਰਹੀ ਜਿਸ ਦੇ ਕਾਰਨ ਠੇਕਾ ਕਾਮਿਆਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 16 ਅਕਤੂਬਰ 202 ਨੂੰ ਬਿਜਲੀ ਮੰਤਰੀ ਦੇ ਕੋਠੀ ਦੇ ਘਰਾਓ ਤਹਿਤ ਪਾਵਰ ਕਾਮ ਦੀ ਮੈਨੇਜਮੈਂਟ ਨੇ 24 ਅਕਤੂਬਰ ਨੂੰ ਬਿਜਲੀ ਮੰਤਰੀ ਨਾਲ ਮੀਟਿੰਗ ਫਿਕਸ ਕਰਵਾਈ ਸੀ ਪਰ ਬੋਰਡ ਮੈਨੇਜਮੈਂਟ ਵੱਲੋਂ 24 ਤਰੀਕ ਤੋਂ ਇੱਕ ਦਿਨ ਪਹਿਲਾਂ ਫੋਨ ਗੱਲਬਾਤ ਰਾਹੀਂ ਜਵਾਬ ਦੇ ਦਿੱਤਾ ਗਿਆ ਕਿ ਬਿਜਲੀ ਮੰਤਰੀ ਜੀ ਕਰਨਾਟਕਾ ਵਿਖੇ ਕਿਸੇ ਕੰਮ ਲਈ ਗਏ ਹੋਏ ਨੇ ਜਿਸ ਕਰਕੇ 24 ਅਕਤੂਬਰ ਦੀ ਮੀਟਿੰਗ ਨਹੀਂ ਹੋ ਸਕਦੀ ਪਾਵਰ ਕਾਮ ਦੀ ਮੈਨੇਜਮੈਂਟ ਨੇ ਜਵਾਬ ਦਿੰਦੇ ਆ ਆਖਿਆ ਕਿ ਆਉਣ ਵਾਲੇ ਸਮੇਂ ਵਿੱਚ ਮੰਤਰੀ ਜੀ ਦੀ ਵਾਪਸੀ ਤੇ ਮੁੜ ਜਥੇਬੰਦੀ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਜਾਵੇਗਾ। ਜਿਸ ਕਰਕੇ ਠੇਕਾ ਕਾਮਿਆਂ ਵਲੋਂ ਫ਼ੈਸਲਾ ਕੀਤਾ ਕਿ ਮਿਤੀ 28 ਅਕਤੂਬਰ 2025 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਬੱਚਿਆਂ ਤੇ ਪਰਿਵਾਰਾਂ ਸਮੇਤ ਲਗਾਤਾਰ ਰੋਸ ਧਰਨਾ ਦਿੱਤਾ ਜਾਵੇਗਾ।











